top of page

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ 'ਚ 243.95 ਕਰੋੜ ਦੀ ਨਕਦੀ ਜ਼ਬਤ: ਸਿਬਿਨ ਸੀ

ਚੰਡੀਗੜ, 17 ਅਪ੍ਰੈਲ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ 16 ਮਾਰਚ ਤੋਂ 17 ਅਪ੍ਰੈਲ 2024 ਤੱਕ ਸਭ ਤੋਂ ਜ਼ਿਆਦਾ 158.76 ਕਰੋੜ ਰੁਪਏ ਦੀ ਨਗਦੀ, ਸ਼ਰਾਬ/ਨਸ਼ੀਲੇ ਪਦਾਰਥ ਅਤੇ ਹੋਰ ਵਸਤਾਂ ਪੰਜਾਬ ਪੁਲਿਸ ਵੱਲੋਂ ਜ਼ਬਤ ਕੀਤੀਆਂ ਗਈਆਂ ਹਨ।


ਚੋਣ ਕਮਿਸ਼ਨ
ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 17 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ 2.49 ਕਰੋੜ ਰੁਪਏ ਦੀ ਨਕਦੀ, 7.06 ਕਰੋੜ ਰੁਪਏ ਦੀ ਸ਼ਰਾਬ, 148.21 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 25.6 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 74.2 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਜ਼ਬਤ ਕੀਤੀਆਂ ਹਨ। ਇਸੇ ਤਰ੍ਹਾਂ ਸੂਬੇ ਦੇ ਆਬਕਾਰੀ ਵਿਭਾਗ ਨੇ 6.77 ਕਰੋੜ ਰੁਪਏ ਦੀ ਸ਼ਰਾਬ ਅਤੇ 2 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਬੀ.ਐਸ.ਐਫ ਨੇ 19.66 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 40 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 36 ਲੱਖ ਰੁਪਏ ਦੀ ਨਗਦੀ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ 45.92 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 3.15 ਕਰੋੜ ਰੁਪਏ ਦੀ ਨਕਦੀ, 8.84 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 6 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਨੂੰ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤਾ ਗਿਆ ਹੈ। ਇਸ ਤਰ੍ਹਾਂ ਇਕ ਮਹੀਨੇ ਦੌਰਾਨ ਇਹ ਸਾਰੀ ਜ਼ਬਤੀ 243.95 ਕਰੋੜ ਰੁਪਏ ਬਣਦੀ ਹੈ।

bottom of page