top of page

ਪਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਦੀ ਹੋਈ ਮੌਤ


4 ਮਈ, ਪਟਿਆਲਾ - ਪਟਿਆਲਾ ਦੇ ਘਨੌਰ ਵਿੱਚ ਭਾਜਪਾ ਦੇ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਪਰਨੀਤ ਕੌਰ ਦੇ ਸੁਰੱਖਿਆ ਅਮਲੇ ਵੱਲੋਂ ਧੱਕੇ-ਮੁੱਕੀ ਵਿੱਚ ਕਿਸਾਨ ਹਰਵਿੰਦਰ ਸਿੰਘ ਦੀ ਮੌਤ ਹੋ ਗਏ।



ਪਰਨੀਤ ਕੌਰ


ਇਹਨੀਂ ਦਿਨੀਂ ਪਰਨੀਤ ਕੌਰ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਹਨ ਤੇ ਕਿਸਾਨਾਂ ਵੱਲੋਂ ਪੰਜਾਬ ਅੰਦਰ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉੰਕਿ ਇਸ ਸਾਲ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ’ਤੇ ਕੇਂਦਰ ਸਰਕਾਰ ਵੱਲੋਂ ਜੋ ਧਰਨਾ ਲਗਾਇਆ ਗਿਆ ਸੀ ਉਸ ਦੌਰਾਨ ਉਹਨਾਂ ਨੂੰ ਦਿੱਲੀ ਨਹੀਂ ਸੀ ਜਾਣ ਦਿੱਤਾ ਗਿਆ ਜਿਸ ਦਾ ਰੋਸ ਕਿਸਾਨਾਂ ਵਿੱਚ ਭਾਰੀ ਹੈ ਤੇ ਉਹ ਪੰਜਾਬ ਅੰਦਰ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਕੇ ਇਹਨਾਂ ਸਵਾਲਾਂ ਦੇ ਜਵਾਬ ਮੰਗ ਰਹੇ ਹਨ ਕਿ ਉਹਨਾਂ ਨੂੰ ਹਰਿਆਣਾ ਬਾਰਡਰ ਕਿਉਂ ਨਹੀਂ ਟੱਪਣ ਦਿੱਤਾ ਗਿਆ?

bottom of page