top of page

ਚੰਡੀਗੜ੍ਹ ਸਥਿਤ ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਆਮ ਲੋਕਾਂ ਲਈ ਨਹੀਂ ਖੋਲ੍ਹੀ ਜਾਵੇਗੀ: ਸੁਪਰੀਮ ਕੋਰਟ

3 ਮਈ, ਚੰਡੀਗੜ੍ਹ : ਦੇਸ਼ ਦੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਨਿਰਦੇਸ਼ 'ਤੇ ਰੋਕ ਲਗਾ ਦਿੱਤੀ ਹੈ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਸੜਕ ਨੂੰ ਜਨਤਾ ਲਈ ਖੋਲ੍ਹਣ ਦੇ ਹੁਕਮ ਦਿੱਤੇ ਸਨ।


ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੋਵਾਂ ਨੇ ਸੜਕ ਖੋਲ੍ਹਣ ਦਾ ਵਿਰੋਧ ਕੀਤਾ ਹੈ। ਇਹ ਸੜਕ 1980 'ਚ ਖਤਰੇ ਦੇ ਡਰੋਂ ਬੰਦ ਕਰ ਦਿੱਤੀ ਗਈ ਸੀ ਤੇ ਹੁਣ ਤੱਕ ਬੰਦ ਪਈ ਹੈ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ 2 ਸਤੰਬਰ ਤਕ ਜਵਾਬ ਵੀ ਮੰਗਿਆ ਹੈ। ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੂੰ ਟ੍ਰਾਇਲ ਦੇ ਆਧਾਰ 'ਤੇ ਇਕ ਮਈ ਤੋਂ ਸੈਕਟਰ-2 ਸਥਿਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਜਨਤਾ ਲਈ ਖੋਲ੍ਹਣ ਲਈ ਕਿਹਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਸੀ।



ਪੰਜਾਬ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਆਮ ਲੋਕਾਂ ਲਈ ਨਹੀਂ ਖੋਲੀ ਜਾਵੇਗੀ-ਸੁਪਰੀਮ ਕੋਰਟ


ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਡਿਵੀਜ਼ਨ ਬੈਂਚ ਨੇ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਰੋਕ ਲਗਾਉਂਦੇ ਹੋਏ ਕਿਹਾ ਕਿ, "ਕੋਈ ਵੀ ਨਹੀਂ ਚਾਹੁੰਦਾ ਕਿ ਕੋਈ ਵੀ ਅਣਸੁਖਾਵੀਂ ਘਟਨਾ ਵਾਪਰੇ।" ਜ਼ਿਕਰਯੋਗ ਹੈ ਕਿ 1980 ਦੇ ਦਹਾਕੇ ਦੌਰਾਨ ਸੁਰੱਖਿਆ ਦੇ ਮਕਸਦ ਨਾਲ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਵਾਲੀ ਸੜਕ ਨੂੰ ਬੰਦ ਕਰ ਦਿਤਾ ਗਿਆ ਸੀ। ਦੱਸ ਦਈਏ ਕਿ ਡਿਵੀਜ਼ਨ ਬੈਂਚ ਚੰਡੀਗੜ੍ਹ ਵਿਚ ਟ੍ਰੈਫਿਕ ਸਮੱਸਿਆਵਾਂ ਅਤੇ ਬੁਨਿਆਦੀ ਢਾਂਚੇ ਦੀਆਂ ਸਮੱਸਿਆਵਾਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਦਿਤੇ ਹੁਕਮਾਂ ਨੂੰ ਪੰਜਾਬ ਸਰਕਾਰ ਵਲੋਂ ਦਿਤੀ ਗਈ ਚੁਣੌਤੀ ਦੀ ਸੁਣਵਾਈ ਕਰ ਰਹੀ ਸੀ। ਮੁੱਖ ਮੰਤਰੀ ਦੀ ਰਿਹਾਇਸ਼ ਤਕ ਸੜਕ ਨੂੰ ਅਸਥਾਈ ਤੌਰ 'ਤੇ ਖੋਲ੍ਹਣ ਦੀ ਮੰਗ ਕਰਦੇ ਹੋਏ, ਹਾਈ ਕੋਰਟ ਨੇ ਪੁਲਿਸ ਡਾਇਰੈਕਟਰ ਜਨਰਲ ਅਤੇ ਸੀਨੀਅਰ ਪੁਲਿਸ ਸੁਪਰਡੈਂਟ, ਯੂਟੀ, ਚੰਡੀਗੜ੍ਹ ਨੂੰ "ਟ੍ਰੈਫਿਕ ਭੀੜ ਨੂੰ ਘਟਾਉਣ ਲਈ ਇਕ ਟ੍ਰੈਫਿਕ ਪ੍ਰਬੰਧਨ ਯੋਜਨਾ ਬਣਾਉਣ" ਦੇ ਨਿਰਦੇਸ਼ ਦਿਤੇ।

bottom of page