top of page

ਲੰਬੇ ਅਰਸੇ ਤੋਂ ਭਾਜਪਾ ਨਾਲ ਜੁੜੇ ਰੌਬਿਨ ਸਾਂਪਲਾ ਹੋਏ ‘ਆਪ’ ਵਿੱਚ ਸ਼ਾਮਲ, ਭਗਵੰਤ ਮਾਨ ਨੇ ਕੀਤਾ ਸਵਾਗਤ

23 ਅਪ੍ਰੈਲ: ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਪਾਰਟੀ ਆਪਣੀ ਪੂਰੀ ਵਾਹ ਲਗਾ ਰਹੀ ਹੈ ਕਿ ਜਿੱਤ ਉਹਨਾਂ ਦੇ ਹੀ ਹਿੱਸਾ ਆਵੇ। ਆਏ ਦਿਨ ਕੋਈ ਇੱਕ ਪਾਰਟੀ ਦਾ ਆਗੂ ਟਿਕਟ ਲਈ ਦੂਜੀ ਪਾਰਟੀ ਦਾ ਪੱਲਾ ਫੜਦਾ ਨਜ਼ਰ ਆ ਰਿਹਾ ਹੈ। ਭਾਜਪਾ ਦੇ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਰੌਬਿਨ ਸਾਂਪਲਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਜੋ ਕਿ ਖੁਦ ਵੀ ਲੰਬੇ ਅਰਸੇ ਤੋਂ ਭਾਜਪਾ ਨਾਲ ਜੁੜੇ ਹੋਏ ਸਨ।


ਰੌਬਿਨ ਸਾਂਪਲਾ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਉਹਨਾਂ ਦਾ ਸਵਾਗਤ ਕੀਤਾ ਗਿਆ। ਰੌਬਿਨ ਸਾਂਪਲਾ ਪੰਜਾਬ ਤੋਂ ਭਾਜਪਾ ਐਸਸੀ ਮੋਰਚਾ ਦੇ ਮੀਤ ਪ੍ਰਧਾਨ ਰਹਿ ਚੁੱਕੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜੀ ਆਇਆਂ ਨੂੰ ਲਿਖ ਕੇ ਰੌਬਿਨ ਸਾਂਪਲਾ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।


bottom of page